Punjab News: ਅੱਜ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆ ਹਨ ਸਾਡੀਆਂ ਧੀਆਂ – ਸੰਤੋਸ਼ ਕਟਾਰੀਆ
‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਬਲਾਕ ਪੱਧਰ ‘ਤੇ ਮਨਾਈ 21 ਧੀਆਂ ਦੀ ਲੋਹੜੀ
ਬਲਾਚੌਰ, 20 ਜਨਵਰੀ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀਆਂ ਹਦਾਇਤਾਂ ‘ਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੜੇਆ ਪੂਰਨ ਪੰਕਜ਼ ਸ਼ਰਮਾ ਦੀ ਅਗਵਾਈ ਹੇਠ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਬਲਾਕ ਪੱਧਰੀ 21 ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਹਲਕਾ ਵਿਧਾਇਕ, ਬਲਾਚੌਰ ਸੰਤੋਸ਼ ਕਟਾਰੀਆ ਵੱਲੋਂ ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਲੜਕੇ ਅਤੇ ਲੜਕੀ ਵਿਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਸਾਡੀਆਂ ਧੀਆਂ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆ ਹਨ ਅਤੇ ਉਚੇਰੀਆਂ ਪੋਸਟਾਂ ‘ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੱਚੀਆਂ ਅਤੇ ਔਰਤਾ ਦੀ ਸੁਰੱਖਿਆ, ਸਿੱਖਿਆ ਅਤੇ ਤਰੱਕੀ ਲਈ ਪੰਜਾਬ ਸਰਕਾਰ ਵੱਲੋਂ ਕਈ ਸਕੀਮਾ ਚਲਾਈਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੜੇਆ ਪੂਰਨ ਪੰਕਜ਼ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਘੱਟਦਾ ਲਿੰਗ ਅਨੁਪਾਤ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨਾਲ ਸਮਾਜ ਨੂੰ ਕਈ ਤਰ੍ਹਾਂ ਦੀਆਂ ਬੁਰਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਪੰਜਾਬ ਸਰਕਾਰ ਵੱਲ਼ੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫਸਰ, ਸੜੋਆ ਗੁਰਿੰਦਰ ਜੀਤ ਸਿੰਘ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਇਸ ਮੌਕੇ ਆਂਗਨਵਾੜੀ ਵਰਕਰ ਅਮਨਦੀਪ ਕੌਰ ਅਤੇ ਸੀਨੀਅਰ ਸੈਕੰਡਰੀ ਸਕੂਲ, ਸੜੋਆ ਦੇ ਬੱਚਿਆਂ ਅਤੇ ਬੇਬੀ ਕਰਿਤਕਾ ਵੱਲੋ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਸੁਪਰਵਾਈਜ਼ਰ ਅਮਨਦੀਪ ਕੌਰ ਵੱਲ਼ੋਂ ਸਟੇਜ਼ ਦਾ ਬਾਖੂਬੀ ਸੰਚਾਲਨ ਕੀਤਾ ਗਿਆ । ਇਸ ਉਪਰੰਤ ਨਵਜੰਮੀਆ ਬੱਚੀਆ ਦੀ ਲੋਹੜੀ ਮਨਾਉਦੇ ਹੋਏ ਉਨ੍ਹਾਂ ਦੇ ਮਾਪਿਆ ਨੂੰ ਤੋਹਫਿਆ ਅਤੇ ਬੇਬੀ ਕੇਅਰ ਕਿੱਟਾਂ ਨਾਲ ਅਤੇ ਹਰਮਨਦੀਪ ਕੌਰ ਨੂੰ ਸਕੂਲੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਬਲਾਕ ਬੰਗਾ ਦਵਿੰਦਰ ਕੋਰ, ਸੀਨੀਅਰ ਆਗੂ ਪਵਨ ਕੁਮਾਰ ਰੀਠੂ, ਪ੍ਰਵੀਨ ਕਮਾਰ ਜੈਨੀ, ਪ੍ਰਿੰਸੀਪਲ ਤਜਿੰਦਰ ਸਿੰਘ, ਸਰਪੰਚ ਰਾਜੀਵ ਸ਼ਰਮਾ ਅਤੇ ਸਮੂਹ ਪੰਚਾਇਤ ਮੈਂਬਰ ਸੜੋਆ, ਕਰਨਦੀਪ ਸਿੰਘ ਸੀਨੀਅਰ ਸਹਾਇਕ, ਗੁਰਕਿਰਪਾਲ ਸਿੰਘ ਸੰਧੂ, ਆਂਗਨਵਾੜੀ ਵਰਕਰ ਕ੍ਰਿਸ਼ਨਾ ਅਤੇ ਪੂਨਾ ਤੋਂ ਇਲਾਵਾ ਸਮੂਹ ਆਂਗਨਵਾੜੀ ਵਰਕਰ ਹਾਜ਼ਰ ਸਨ।